ਮੋਦੀ ਸਰਕਾਰ ਲੋਕਾਂ ਦੀ ਥਾਂ ਕਾਰਪੋਰੇਟਰਾਂ ਦਾ ਹਿੱਤ ਪੂਰਦੀ ਹੈ - ਬੰਤ ਬਰਾੜ
ਚੰਡੀਗੜ੍ਹ, 22 ਮਾਰਚ (ਬਿਊਰੋ)
ਸੀਪੀਆਈ, ਚੰਡੀਗੜ੍ਹ ਅਤੇ ਮੁਹਾਲੀ ਦੀਆਂ ਜ਼ਿਲ੍ਹਾ ਕੌਂਸਲਾਂ ਵਲੋਂ ਅਜੇ ਭਵਨ, ਚੰਡੀਗੜ੍ਹ ਵਿਖੇ ਇਕ ਸਮਾਗਮ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸ਼ਹੀਦਾਂ ਦਾ ਦਿਹਾੜਾ ‘ਸਾਮਰਾਜ ਵਿਰੋਧੀ ਦਿਵਸ' ਵਜੋਂ ਮਨਾਇਆ ਗਿਆ। ਸਮਾਰੋਹ ਦੇ ਪ੍ਰਧਾਨਗੀ ਮੰਡਲ ਵਿੱਚ ਸੂਬਾ ਸਕੱਤਰ ਸਾਥੀ ਬੰਤ ਬਰਾੜ, ਰਾਜ ਕੁਮਾਰ ਅਤੇ ਜਸਪਾਲ ਸਿੰਘ ਦੱਪਰ ਸਕੱਤਰ ਸੀਪੀਆਈ ਚੰਡੀਗੜ੍ਹ ਅਤੇ ਮੋਹਾਲੀ, ਜੋਗਿੰਦਰ ਸ਼ਰਮਾ ਅਤੇ ਕਰਮ ਸਿੰਘ ਵਕੀਲ ਸ਼ਾਮਿਲ ਹੋਏ।
ਸਮਾਗਮ ਦੇ ਸ਼ੁਰੂ ਵਿਚ ਦੇਵੀ ਦਿਆਲ ਸ਼ਰਮਾ ਨੇ ਸਵਾਗਤੀ ਸ਼ਬਦ ਪੇਸ਼ ਕੀਤੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੰਘਰਸ਼ਮਈ ਜੀਵਨ ਅਤੇ ਵਿਚਾਰਧਾਰਾ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ।
ਸਾਥੀ ਬੰਤ ਬਰਾੜ ਸੂਬਾ ਸਕੱਤਰ ਸੀਪੀਆਈ ਨੇ ਕਿਹਾ ਕਿ ਅਸੀਂ ਮੌਦੀ ਸਰਕਾਰ ਅਤੇ ਉਸ ਦੇ ਭਾਈਵਾਲ ਆਰਐਸਐਸ ਦੇ ਵੰਡ ਪਾਊ ਮਨਸੂਬਿਆਂ ਅਤੇ ਲੋਕ ਮਾਰੂ ਨੀਤੀਆਂ ਨੂੰ ਮੁੱਢੋਂ ਨਕਾਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਅੱਜ ਡੌਨਾਲਡ ਟਰੰਪ, ਨੇਤਿਨਯਾਹੂ ਅਤੇ ਨਰਿੰਦਰ ਮੋਦੀ ਸਾਮਰਾਜੀ ਸ਼ਕਤੀਆਂ ਅਤੇ ਪੂੰਜੀਪਤੀਆਂ ਦੇ ਫਾ਼ਇਦੇ ਲਈ ਮਨੁੱਖਤਾ ਦਾ ਘਾਣ ਕਰਦੇ ਇਕੋ ਰਸਤੇ ਚੱਲ ਰਹੇ ਹਨ। ਅਮਰੀਕਾ ਦੇ ਰਾਸ਼ਟਰਪਤੀ ਤਾਕਤ ਵਿੱਚ ਆਉਣ ਤੋਂ ਬਾਅਦ ਹਮੇਸ਼ਾ ਜੰਗ ਛੇੜਕੇ ਹਥਿਆਰਾਂ ਦੀ ਮੰਡੀ ਨੂੰ ਲਾਭ ਪਹੁੰਚਾਉਂਦੇ ਰਹੇ ਹਨ। ਮਾਨਵਤਾ ਲਈ ਜ਼ਰੂਰੀ ਵਸਤਾਂ, ਖਾਦ ਸਮੱਗਰੀ ਅਤੇ ਦਵਾਈਆਂ ਦੀਆਂ ਕੀਮਤਾਂ ਵਿੱਚ ਚੌਖਾ ਵਾਧਾ ਕਰਦੇ ਹਨ। ਹਮੇਸ਼ਾ ਸਾਮਰਾਜੀ ਜੁੰਡਲੀ ਅਮਰੀਕਾ ਦੇ ਝੰਡੇ ਹੇਠ ਕੱਠੀ ਹੋਈ ਹੈ ਅਤੇ ਦੁਨੀਆਂ ਦੇ ਛੋਟੇ ਅਤੇ ਕਮਜ਼ੋਰ ਦੇਸ਼ਾਂ ਦੇ ਕੁਦਰਤੀ ਵਸੀਲਿਆਂ ਪਟਰੋਲ, ਗੈਸ ਅਤੇ ਵਡਮੁੱਲੇ ਖਣਿਜ ਪਦਾਰਥਾਂ ਨੂੰ ਡਰਾ-ਧਮਕਾ ਕੇ ਜਾਂ ਜੰਗ ਛੇੜ ਕੇ ਜ਼ਬਰੀ ਹਥਿਆਉਂਦੀ ਰਹੀ ਹੈ। ਕਿਊਬਾ, ਇਰਾਕ, ਇਰਾਨ, ਲਿਬਨਾਨ, ਵਿਅਤਨਾਮ, ਅਫ਼ਗ਼ਾਨਿਸਤਾਨ, ਵੈਨਜੂਏਲਾ ਸਮੇਤ ਅਨੇਕਾਂ ਦੇਸ਼ਾਂ ਨੇ ਇਕ ਤਰਫ਼ਾ ਜੰਗ ਦਾ ਸੰਤਾਪ ਹੰਢਾਇਆ ਹੈ। ਇਜ਼ਰਾਇਲ ਨੇ ਨਿਰਦੋਸ਼ੇ 70 ਹਜ਼ਾਰ ਫ਼ਲਸਤੀਨੀ ਔਰਤਾਂ ਅਤੇ ਬੱਚਿਆਂ ਦਾ ਨਰਸੰਘਾਰ ਕਰਿਆ ਹੈ। ਮੋਦੀ ਸਰਕਾਰ ਦੇਸ਼ ਵਿੱਚ ਮੁਸਲਮਾਨ ਭਰਾਵਾਂ ਪ੍ਰਤੀ ਨਫ਼ਰਤ ਫੈਲਾਉਣ ਅਤੇ ਉਜਾੜਨ ਵਾਲਾ ਵਤੀਰਾ ਰੱਖਦੀ ਹੈ ਪਰ ਇਜ਼ਰਾਇਲ ਵਿਚ ਜਾਕੇ ਉਨ੍ਹਾਂ ਨਾਲ ਪਿਆਰ ਜਤਾਉਂਦੀ ਹੈ। ਮੰਦਭਾਗੀ ਗੱਲ ਇਹ ਹੈ ਕਿ ਸਰਕਾਰ ਲੋਕ ਹਿੱਤਾਂ ਦੀ ਥਾਂ ਕਾਰਪੋਰੇਟਰਾਂ ਦੇ ਹਿੱਤ ਪੂਰਦੀ ਹੈ ਅਤੇ ਉਨ੍ਹਾਂ ਦੇ ਹੀ ਹਿੱਤਾਂ ਦੀ ਰਾਖੀ ਵਿੱਚ ਸਰਗਰਮ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਨੇ ਫਿਰੰਗੀਆਂ ਤੋਂ ਦੇਸ਼ ਆਜ਼ਾਦ ਕਰਾਇਆ ਸੀ। ਅਸੀਂ ਉਨ੍ਹਾਂ ਅੱਗੇ ਨਤਮਸਤਕ ਹਾਂ ਪਰ ਅਜੋਕੇ ਸਮੇਂ ਵਿੱਚ ਮੋਦੀ ਸਰਕਾਰ ਲੋਕ ਪੱਖੀ ਕਨੂੰਨ ਬਿਨਾਂ ਸਬੰਧਤ ਧਿਰਾਂ ਨਾਲ ਸਲਾਹ ਕਰੇ ਹੀ ਬਦਲ ਕੇ ਲੋਕ ਮਾਰੂ ਕਨੂੰਨ ਲਿਆ ਰਹੀ ਹੈ। ਸਰਕਾਰ ਦੀ ਸ਼ਹਿ ਉਤੇ ਹੀ ਕਾਰਪੋਰੇਟ ਜਮਾਤ ਆਮ ਲੋਕਾਂ ਦੀ ਅੰਨੀ ਲੁੱਟ ਕਰ ਰਹੀ ਹਨ ਜਿਸ ਦਾ ਵਿਰੋਧ ਅਜੋਕੇ ਸਮੇਂ ਦੀ ਸਖ਼ਤ ਲੋੜ ਹੈ।
ਮੀਟਿੰਗ ਨੂੰ ਜਸਪਾਲ ਸਿੰਘ ਦੱਪਰ, ਜੋਗਿੰਦਰ ਸ਼ਰਮਾ, ਕਰਮ ਸਿੰਘ ਵਕੀਲ ਅਤੇ ਪ੍ਰੀਤਮ ਸਿੰਘ ਹੁੰਦਲ ਨੇ ਵੀ ਸੰਬੋਧਨ ਕੀਤਾ। ਸਾਥੀ ਰਾਜ ਕੁਮਾਰ ਨੇ ਹਾਜ਼ਰ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਵਧੀਕੀਆਂ ਖ਼ਿਲਾਫ਼ ਲੜਨਾ ਹਰ ਸੰਘਰਸ਼ਸ਼ੀਲ ਸਾਥੀ ਦਾ ਪਹਿਲਾ ਫਰਜ਼ ਹੈ। ਮੀਟਿੰਗ ਦੌਰਾਨ ਬਲਵਿੰਦਰ ਸਿੰਘ, ਗੁਰਦਿਆਲ ਸਿੰਘ, ਸੁਰਿੰਦਰ ਸਿੰਘ ਜੜੋਤ, ਪ੍ਰਲਾਦ ਸਿੰਘ, ਸੇਵਕ ਸਿੰਘ, ਮਹਿੰਦਰਪਾਲ ਸਿੰਘ, ਮਹੁੰਮਦ ਆਜ਼ਮ, ਰਾਜੀਵ ਕੁਮਾਰ, ਕੇਹਰ ਸਿੰਘ, ਜਗਤਾਰ ਸਿੰਘ, ਲਾਲ ਜੀ ਲਾਲੀ, ਵਿਜੇ ਕੁਮਾਰ ਅਤੇ ਰਾਮ ਕੇਵਲ ਸਮੇਤ 50 ਦੇ ਨੇੜੇ ਯੂਨੀਅਨਾਂ ਦੇ ਰਹਿਨੁਮਾ ਸਾਥੀ ਸ਼ਾਮਿਲ ਹੋਏ।

0 Comments
ਦੋਸਤੋ ਅਗਰ ਰਚਨਾ ਪਸੰਦ ਆਈ ਤਾਂ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਜ਼ਰੂਰ ਲਿਖੋ। ਕਮੈਂਟ ਦੇ ਨਾਲ ਆਪਣਾ ਨਾਮ ਪਤਾ ਵੀ ਜ਼ਰੂਰ ਲਿਖੋ ਜੀ।ਇਸ ਪੋਸਟ ਨੂੰ ਤੁਸੀਂ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਸ਼ੇਅਰ ਵੀ ਕਰ ਸਕਦੇ ਹੋ।ਸ਼ੇਅਰ ਕਰਨ ਲਈ ਇੱਥੇ ਦਿਖਾਈ ਦੇ ਰਹੇ ਸ਼ੋਸਲ ਮੀਡੀਆ ਦੇ ਉਸ ਚਿੰਨ ਉੱਪਰ ਕਲਿੱਕ ਕਰੋ ਜਿਸ ਉੱਪਰ ਤੁਸੀਂ ਪੋਸਟ ਨੂੰ ਸ਼ੇਅਰ ਕਰਨਾ ਹੈ। ਉਸ ਤੋਂ ਬਾਅਦ ਸ਼ੇਅਰ ਕਰ ਦਿਓ।
Friends, if you like the article/story/poetry, then write your thoughts in the comment box. Please write your name and address along with the comment. You can also share this post on your social media account. To share, click on the social media icon on which you want to share the post. After that share it.