ਮੇਹਰ ਮਾਣਕ ਦੀ ਪੁਸਤਕ 'ਪੰਜਾਬ: ਪੇਚੀਦਾ ਸਥਿਤੀ ਤੇ ਚੁਣੌਤੀਆ’ ਤੇ ਚਰਚਾ
ਚੰਡੀਗੜ੍ਹ, 3 ਮਈ (ਬਿਊਰੋ)
ਸਾਹਿਤ ਵਿਗਿਆਨ ਕੇਂਦਰ ( ਰਜਿ.) ਚੰਡੀਗੜ੍ਹ ਵਲੋਂ ਇੱਕ ਵਿਸ਼ੇਸ਼ ਅਤੇ ਵਿਸ਼ਾਲ ਇਕੱਤਰਤਾ ਵਿਚ ਡਾ. ਮੇਹਰ ਮਾਣਕ ਦੀ ਪੰਜਾਬ ਦੇ ਮਸਲਿਆਂ/ ਸੰਕਟਾਂ ਬਾਰੇ ਪੁਸਤਕ ‘ਪੰਜਾਬ-- ਪੇਚੀਦਾ ਸਥਿਤੀ ਤੇ ਚੁਣੌਤੀਆਂ’ ਬੀਤੇ ਦਿਨ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਲੋਕ-ਅਰਪਣ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋਫੈਸਰ ( ਡਾ.) ਲਖਵਿੰਦਰ ਸਿੰਘ ਗਿੱਲ, ਥਾਪਰ ਯੂਨੀਵਰਸਿਟੀ ਪਟਿਆਲਾ ਨੇ ਕੀਤੀ ਅਤੇ ਪ੍ਰਸਿੱਧ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ( ਪ੍ਰਧਾਨ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ) ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿੱਚ ਕਿਤਾਬ ਦੇ ਲੇਖਕ ਡਾ. ਮੇਹਰ ਮਾਣਕ ਅਤੇ ਗੁਰਦਰਸ਼ਨ ਸਿੰਘ ਮਾਵੀ (ਪ੍ਰਧਾਨ, ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ) ਵੀ ਸ਼ਾਮਲ ਸਨ। ਪ੍ਰੋਗਰਾਮ ਦੇ ਸ਼ੁਰੂ ਵਿੱਚ ਪ੍ਰਧਾਨਗੀ ਮੰਡਲ ਨੇ ਕਿਤਾਬ ਨੂੰ ਲੋਕ-ਅਰਪਣ ਕਰਨ ਦੀਆਂ ਰਸਮਾਂ ਨਿਭਾਈਆਂ। ਇਸ ਕਿਤਾਬ ਉੱਤੇ ਪ੍ਰੋਫੈਸਰ ਗੁਰਮੇਲ ਸਿੰਘ ਨੇ ਆਪਣਾ ਪਰਚਾ ਪੜ੍ਹਿਆ। ਪਰਚਾ ਪੜ੍ਹਦਿਆਂ ਡਾ. ਗੁਰਮੇਲ ਸਿੰਘ ਨੇ ਕਿਹਾ ਕਿ ਇਹ ਕਿਤਾਬ ਇਤਿਹਾਸਕ ਦਸਤਾਵੇਜ ਬਣੇਗੀ।ਹਰੀ ਕ੍ਰਾਂਤੀ ਨੇ ਥੋੜ੍ਹੇ ਸਮੇਂ ਲਈ ਖੁਸ਼ਹਾਲੀ ਲਿਆਂਦੀ ਪਰ ਹੁਣ ਕਈ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।ਪਾਣੀ ਦਾ ਸੰਕਟ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਇਹ ਕਿਤਾਬ ਵਿਰਾਟ ਹੋ ਰਹੇ ਸੰਕਟਾਂ ਵੱਲ ਇਸ਼ਾਰਾ ਕਰ ਰਹੀ ਹੈ।ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ ਨੇ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਖੇਤੀਬਾੜੀ ਹੁਣ ਲਾਹੇਵੰਦ ਨਹੀਂ ਰਹੀ ਅਤੇ ਵਾਤਾਵਰਣ ਪਲੀਤ ਹੋ ਰਿਹਾ ਹੈ। ਸਾਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣ ਦੀ ਜ਼ਰੂਰਤ ਹੈ। ਦੀਪਕ ਸ਼ਰਮਾ ਚਨਾਰਥਲ ਨੇ ਆਪਣੇ ਭਾਸ਼ਣ ਵਿੱਚ ਵੇਰਵੇ ਸਹਿਤ ਦੱਸਿਆ ਕਿ ਸਿਆਸੀ ਨੇਤਾ ਕੁਰਸੀ ਦੀ ਫਿਕਰ ਕਰਦੇ ਹਨ ਪਰ ਲੋਕਾਂ ਦੇ ਭਲੇ ਲਈ ਕੋਈ ਨਹੀਂ ਸੋਚਦਾ। ਸਿਆਸੀ ਇੱਛਾ ਸ਼ਕਤੀ ਅਤੇ ਸੋਚਣ ਸ਼ਕਤੀ ਦਾ ਗਾਇਬ ਹੋਣਾ ਫ਼ਿਕਰਮੰਦੀ ਵਾਲੀ ਗੱਲ ਹੈ। ਭੁਪਿੰਦਰ ਮਲਿਕ ਨੇ ਕਿਹਾ ਕਿ ਇਹ ਡਾ ਮੇਹਰ ਮਾਣਕ ਦੀ ਸੱਤਵੀਂ ਪੁਸਤਕ ਹੈ ਅਤੇ ਲੇਖਕ ਵੱਖ ਵੱਖ ਵਿਧਾਵਾਂ ਰਾਹੀਂ ਲਗਾਤਾਰ ਕਾਰਜਸ਼ੀਲ ਹੈ। ਪਰਮਜੀਤ ਮਾਨ, ਸੰਦੀਪ ਸਿੰਘ, ਡਾ. ਦਵਿੰਦਰ ਬੋਹਾ ਅਤੇ ਡਾ. ਹਰਨੇਕ ਸਿੰਘ ਕਲੇਰ ਨੇ ਕਿਹਾ ਕਿ ਪੁਸਤਕ ਵਿੱਚ ਉਭਾਰੇ ਗਏ ਮਸਲਿਆਂ ਉੱਤੇ ਸੰਜੀਦਗੀ ਨਾਲ਼ ਚਰਚਾ ਜਾਰੀ ਰੱਖਣ ਦੀ ਜ਼ਰੂਰਤ ਹੈ। ਡਾ. ਮੇਹਰ ਮਾਣਕ ਨੇ ਕਿਹਾ ਕਿ ਸਰਕਾਰ ਨਿੱਕੀਆਂ ਨਿੱਕੀਆਂ ਸਹੂਲਤਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਸਿਆਸੀ ਗੈਰ ਜ਼ਿੰਮੇਵਾਰੀ ਅਤੇ ਗੈਰ ਸੰਜੀਦਗੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਆਪਣੇ ਪ੍ਰਧਾਨਗੀ ਭਾਸ਼ਨ ਵਿਚ ਡਾ. ਲਖਵਿੰਦਰ ਸਿੰਘ ਗਿੱਲ, ਪ੍ਰੋਫੈਸਰ , ਥਾਪਰ ਯੂਨੀਵਰਸਿਟੀ ਪਟਿਆਲਾ ਨੇ ਬੋਲਦਿਆਂ ਕਿਹਾ ਕਿ ਇਹ ਕਿਤਾਬ ਸਰਲ ਭਾਸ਼ਾ ਵਿਚ ਲਿਖੀ ਗਈ ਹੈ ਜੋ ਸਾਂਭਣਯੋਗ ਹੈ।ਮੁੱਢ ਤੋਂ ਹੀ ਮਨੁੱਖ ਦੇ ਵਿਕਾਸ ਨਾਲ ਬਦਲਾਅ ਹੁੰਦਾ ਆਇਆ ਹੈ।ਹੁਣ ਸਰਕਾਰਾਂ ਵਲੋਂ ਲੋਕਾਂ ਦੇ ਹੱਕ ਦਬਾਏ ਜਾ ਰਹੇ ਹਨ।ਲੇਖਕਾਂ ਨੂੰ, ਬੁਧੀਜੀਵੀਆਂ ਨੂੰ ਡਟ ਕੇ ਲਿਖਣਾ ਚਾਹੀਦਾ ਹੈ। ਲਿਖਣਾ ਅਤੇ ਪੜ੍ਹਨਾ ਸਮੇਂ ਦੀ ਜ਼ਰੂਰਤ ਹੈ ਅਤੇ ਨਵੀਂ ਪੀੜ੍ਹੀ ਨੂੰ ਇਸ ਪੱਖ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਅਤੇ ਨਵੀਂ ਪੀੜ੍ਹੀ ਨੂੰ ਲਿਖਣ ਦੇ ਕਾਰਜ ਵਿੱਚ ਜ਼ਿੰਮੇਵਾਰੀ ਨਾਲ਼ ਅੱਗੇ ਆਉਣਾ ਚਾਹੀਦਾ ਹੈ। ਇਹ ਸਮਾਗਮ ਪ੍ਰਸਿੱਧ ਸਮਾਜ ਵਿਗਿਆਨੀ ਸਵ. ਪ੍ਰੋਫੈਸਰ ਕੇ ਗੋਪਾਲ ਅਈਅਰ ਅਤੇ ਜਮਹੂਰੀ ਹੱਕਾਂ ਲਈ ਕੰਮ ਕਰਨ ਵਾਲੇ ਕਾਰਕੁੰਨ ਸਵ. ਸ਼ਿਵਚਰਨ ਸੰਧੂ ਅਰਾਈਆਂਵਾਲਾ ਨੂੰ ਸਮਰਪਿਤ ਕੀਤਾ ਗਿਆ ਇਸ ਪ੍ਰੋਗਰਾਮ ਦੀ ਸਟੇਜ ਸੰਚਾਲਨ ਗੁਰਦਰਸ਼ਨ ਸਿੰਘ ਮਾਵੀ ਨੇ ਸੁਚੱਜੇ ਢੰਗ ਨਾਲ ਕੀਤਾ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ, ਵਿਦਵਾਨ ਅਤੇ ਲੇਖਕ ਹਾਜਰ ਸਨ।

0 Comments
ਦੋਸਤੋ ਅਗਰ ਰਚਨਾ ਪਸੰਦ ਆਈ ਤਾਂ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਜ਼ਰੂਰ ਲਿਖੋ। ਕਮੈਂਟ ਦੇ ਨਾਲ ਆਪਣਾ ਨਾਮ ਪਤਾ ਵੀ ਜ਼ਰੂਰ ਲਿਖੋ ਜੀ।ਇਸ ਪੋਸਟ ਨੂੰ ਤੁਸੀਂ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਸ਼ੇਅਰ ਵੀ ਕਰ ਸਕਦੇ ਹੋ।ਸ਼ੇਅਰ ਕਰਨ ਲਈ ਇੱਥੇ ਦਿਖਾਈ ਦੇ ਰਹੇ ਸ਼ੋਸਲ ਮੀਡੀਆ ਦੇ ਉਸ ਚਿੰਨ ਉੱਪਰ ਕਲਿੱਕ ਕਰੋ ਜਿਸ ਉੱਪਰ ਤੁਸੀਂ ਪੋਸਟ ਨੂੰ ਸ਼ੇਅਰ ਕਰਨਾ ਹੈ। ਉਸ ਤੋਂ ਬਾਅਦ ਸ਼ੇਅਰ ਕਰ ਦਿਓ।
Friends, if you like the article/story/poetry, then write your thoughts in the comment box. Please write your name and address along with the comment. You can also share this post on your social media account. To share, click on the social media icon on which you want to share the post. After that share it.