ਸਾਹਿਤਕ ਸੱਥ ਖਰੜ ਵੱਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ।
ਖਰੜ, 17 ਮਈ (ਬਿਊਰੋ)
ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਦੇ ਉੱਘੇ ਮਰਹੂਮ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ।
ਪ੍ਰਧਾਨਗੀ ਮੰਡਲ ਵਿੱਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਜਸਵਿੰਦਰ ਸਿੰਘ ਕਾਈਨੌਰ. ਸੁਦਾਗਰ ਸਿੰਘ ਪਾਲ, ਬਲਕਾਰ ਸਿੰਘ ਸਿੱਧੂ,ਅਤੇ ਪਿਆਰਾ ਸਿੰਘ ਰਾਹੀ ਸ਼ਾਮਲ ਹੋਏ। ਸੱਥ ਦੇ ਪ੍ਰਧਾਨ ਵੱਲੋਂ ਸਾਰਿਆਂ ਨੂੰ ਜੀ ਆਇਆਂ ਕਹਿਣ ਉਪਰੰਤ ਕੇਸਰ ਸਿੰਘ ਇੰਸਪੈਕਟਰ ਦੁਆਰਾ ਗਾਏ ਧਾਰਮਿਕ ਗੀਤ ਨਾਲ ਸ਼ੁਰੂ ਹੋਏ ਕਵੀ ਦਰਬਾਰ ਵਿੱਚ ਸੁਰਿੰਦਰ ਸਿੰਘ ਰਸੂਲਪੁਰ, ਮਨਜੀਤ ਪਾਲ ਸਿੰਘ, ਸੁਰਿੰਦਰ ਕੌਰ ਬਾੜਾ, ਬਲਦੇਵ ਸਿੰਘ ਬਿੰਦਰਾ, ਡਾ. ਰਵਿੰਦਰ ਸਿੰਘ ਲੁਬਾਣਾ, ਸੁਰਜੀਤ ਸਿੰਘ, ਜਸ਼ਨਦੀਪ ਸਿੱਧੂ, ਐਡਵੋਕੇਟ ਨੀਲਮ ਨਾਰੰਗ, ਅਮਨਦੀਪ ਕੌਰ ਭੱਟੀ, ਡਾ. ਸੁਦਾਗਰ ਸਿੰਘ ਪਾਲ, ਡਾ. ਮਨਜੀਤ ਸਿੰਘ ਮਝੈਲ, ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਆਪੋ-ਆਪਣੀਆਂ ਜਿੱਥੇ ਕਵਿਤਾਵਾਂ/ ਗੀਤਾਂ ਰਾਹੀਂ ਹਾਜ਼ਰੀ ਲਵਾਈ ਉਥੇ ਸੁਮਿੱਤਰ ਸਿੰਘ ਦੋਸਤ, ਧਿਆਨ ਸਿੰਘ ਕਾਹਲੋ, ਸਰਬਜੀਤ ਸਿੰਘ, ਰਾਜਵਿੰਦਰ ਸਿੰਘ ਗੱਡੂ, ਕੋਮਲਪ੍ਰੀਤ ਕੌਰ, ਬਲਵਿੰਦਰ ਸਿੰਘ ਢਿੱਲੋਂ, ਮੰਦਰ ਗਿੱਲ ਸਾਹਿਬਚੰਦੀਆ, ਮਹਿੰਦਰ ਸਿੰਘ ਗੋਸਲਾਂ, ਦਰਸ਼ਨ ਤਿਉਣਾ, ਰਾਣੀ ਸੁਮਨ, ਬਲਕਾਰ ਸਿੰਘ ਸਿੱਧੂ, ਜਸਵਿੰਦਰ ਸਿੰਘ ਕਾਈਨੌਰ ਅਤੇ ਸੁਖਦੇਵ ਸਿੰਘ ਆਦਿ ਨੇ ਸ਼ਿਵ ਬਟਾਲਵੀ ਦੀਆਂ ਵੱਖ-ਵੱਖ ਕਾਵਿ ਰਚਨਾਵਾਂ ਪੇਸ਼ ਕੀਤੀਆਂ। ਮੰਚ ਸੰਚਾਲਨ ਦੇ ਫਰਜ਼ ਨਿਭਾਉਂਦਿਆਂ ਪਿਆਰਾ ਸਿੰਘ ਰਾਹੀ ਨੇ ਅਖੀਰ ਵਿਚ ਸ਼ਿਵ ਬਟਾਲਵੀ ਦੀ ਰਚਨਾ 'ਸ਼ਿਕਰਾ' ਬੁਲੰਦ ਆਵਾਜ਼ ਵਿਚ ਪੇਸ਼ ਕਰਕੇ ਮਾਹੌਲ ਨੂੰ ਸਿਖਰ 'ਤੇ ਪਹੁੰਚਾ ਦਿੱਤਾ। ਇਸ ਸਮਾਗਮ ਵਿਚ ਪ੍ਰਿਤਪਾਲ ਸਿੰਘ, ਕਰਮ ਸਿੰਘ, ਖੁਸ਼ੀ ਰਾਮ ਨਿਮਾਣਾ ਅਤੇ ਸੁਦਰਸ਼ਨ ਕੌਰ ਮਝੈਲ ਆਦਿ ਨੇ ਵੀ ਸ਼ਿਰਕਤ ਕੀਤੀ। ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਅਤੇ ਬਲਕਾਰ ਸਿੰਘ ਸਿੱਧੂ ਨੇ ਸਮੁੱਚੇ ਪ੍ਰੋਗਰਾਮ ਦੀ ਬਹੁਤ ਸ਼ਲਾਘਾ ਕੀਤੀ।

0 Comments
ਦੋਸਤੋ ਅਗਰ ਰਚਨਾ ਪਸੰਦ ਆਈ ਤਾਂ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਜ਼ਰੂਰ ਲਿਖੋ। ਕਮੈਂਟ ਦੇ ਨਾਲ ਆਪਣਾ ਨਾਮ ਪਤਾ ਵੀ ਜ਼ਰੂਰ ਲਿਖੋ ਜੀ।ਇਸ ਪੋਸਟ ਨੂੰ ਤੁਸੀਂ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਸ਼ੇਅਰ ਵੀ ਕਰ ਸਕਦੇ ਹੋ।ਸ਼ੇਅਰ ਕਰਨ ਲਈ ਇੱਥੇ ਦਿਖਾਈ ਦੇ ਰਹੇ ਸ਼ੋਸਲ ਮੀਡੀਆ ਦੇ ਉਸ ਚਿੰਨ ਉੱਪਰ ਕਲਿੱਕ ਕਰੋ ਜਿਸ ਉੱਪਰ ਤੁਸੀਂ ਪੋਸਟ ਨੂੰ ਸ਼ੇਅਰ ਕਰਨਾ ਹੈ। ਉਸ ਤੋਂ ਬਾਅਦ ਸ਼ੇਅਰ ਕਰ ਦਿਓ।
Friends, if you like the article/story/poetry, then write your thoughts in the comment box. Please write your name and address along with the comment. You can also share this post on your social media account. To share, click on the social media icon on which you want to share the post. After that share it.