ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ
ਮਾਤ ਭਾਸ਼ਾ ਦੇ ਹੱਕ 'ਚ ਸਾਂਝੇ ਤੌਰ 'ਤੇ ਸੰਘਰਸ਼ ਵਿੱਢਣ ਦਾ ਹੋਕਾ
ਚੰਡੀਗੜ੍ਹ, 23 ਮਈ (ਬਿਊਰੋ)
ਪਿਛਲੇ ਕਈ ਦਹਾਕਿਆਂ ਤੋਂ ਮਾਤ ਭਾਸ਼ਾ ਦੇ ਹੱਕ ਹਾਅ ਦਾ ਨਾਅਰਾ ਮਾਰਨ ਵਾਲੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ 'ਤੇ ਪੰਜਾਬ ਭਰ ਤੋਂ ਪਹੁੰਚੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਸ਼ੁਕਰਵਾਰ ਨੂੰ ਚੰਡੀਗੜ੍ਹ ਦੇ ਸਤਾਰਾਂ ਸੈਕਟਰ ਵਿਖੇ ਵਿਸ਼ਾਲ ਰੋਸ ਧਰਨਾ ਦਿਤਾ ਗਿਆ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ,ਦੀਪ ਦੇਵਿੰਦਰ ਸਿੰਘ, ਡਾ ਸ਼ਿੰਦਰਪਾਲ ਸਿੰਘ ਆਦਿ ਦੀ ਦੇਖ ਰੇਖ ਹੇਠ ਹੋਏ ਇਸ ਰੋਸ ਮੁਜ਼ਾਹਰੇ ਵਿਚ ਵੱਖ ਵੱਖ ਬੁਲਾਰਿਆਂ ਨੇ ਮਾਤ ਭਾਸ਼ਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਦਿਆਂ ਸਾਂਝੇ ਤੌਰ 'ਤੇ ਪੰਜਾਬ ਦੀ ਧਰਤੀ ਉੱਤੇ ਸੈਂਟਰ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਨੂੰ ਦਰਕਿਨਾਰ ਕਰਕੇ ਸੰਸਕ੍ਰਿਤ ਨੂੰ ਪਹਿਲ ਦੇਣ ਦੇ ਫੈਸਲੇ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮਿਲਟਰੀ ਸਕੂਲਾਂ ਨੂੰ ਜਾਰੀ ਹੋਏ ਸਰਕੂਲਰ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।
ਦਰਸ਼ਨ ਬੁੱਟਰ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ਼ ਸਵਰਾਜਬੀਰ, ਹਮੀਰ ਸਿੰਘ, ਜਗਤਾਰ ਭੁੱਲਰ, ਮੱਖਣ ਕੁਹਾੜ, ਡਾ ਸਰਬਜੀਤ ਸਿੰਘ, ਦੀਪਕ ਸ਼ਰਮਾ ਚਰਨਾਰਥਲ, ਬਲਕਾਰ ਸਿੱਧੂ, ਵਿਧਾਇਕ ਪ੍ਰਗਟ ਸਿੰਘ, ਗਿਆਨੀ ਕੇਵਲ ਸਿੰਘ ਆਦਿ ਬੁਲਾਰਿਆਂ ਨੇ ਸਾਂਝੀ ਸੁਰ ਵਿੱਚ ਪੰਜਾਬ ਰਾਜ ਭਾਸ਼ਾ ਐਕਟ 2008 ਦੇ ਹਵਾਲੇ ਨਾਲ ਜੋਰ ਦੇ ਕੇ ਕਿਹਾ ਕਿ ਰਾਜ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਪਬਲਿਕ ਅਤੇ ਸੀ. ਬੀ਼ ਐਸ. ਸੀ. ਜਾਂ ਆਈ ਸੀ ਐਸ ਸੀ ਦੇ ਸਕੂਲਾਂ ਵਿੱਚ ਦਸਵੀਂ ਤੱਕ ਪੰਜਾਬੀ ਨੂੰ ਲਾਜਮੀ ਤੌਰ ਤੇ ਪੜਾਇਆ ਜਾਵੇ।
ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਦੇ ਰਾਜਪਾਲ ਰਾਹੀਂ ਇਕ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਹੋਰ ਜਿੰਮੇਵਾਰ ਅਦਾਰਿਆਂ ਨੂੰ ਵੀ ਭੇਜਿਆ ਗਿਆ।
ਇਸ ਮੌਕੇ ਸੈਲਿੰਦਰਜੀਤ ਸਿੰਘ ਰਾਜਨ, ਸੁਰਿੰਦਰਪ੍ਰੀਤ ਘਣੀਆਂ, ਦਲਜੀਤ ਸਿੰਘ ਸਾਹੀ, ਮੂਲ ਚੰਦ ਸ਼ਰਮਾ, ਡਾ ਪਰਮਜੀਤ ਬਾਠ, ਸੁਰਜੀਤ ਜੱਜ, ਹਰਮੀਤ ਵਿਦਿਆਰਥੀ, ਸੁਖਦੇਵ ਸਿਰਸਾ, ਮਨਜੀਤ ਸਿੰਘ ਵਸੀ, ਗੁਰਮੀਤ ਬਾਜਵਾ, ਗੁਰਪ੍ਰੀਤ ਰੰਗੀਲਪੁਰ, ਡਾ ਲੇਖ ਰਾਜ, ਬੂਟਾ ਰਾਮ ਅਜਾਦ, ਮੱਖਣ ਭੈਣੀਵਾਲ, ਧਰਮ ਸਿੰਘ ਧਿਆਨਪੁਰੀ, ਸੁਰਿੰਦਰ ਗਿੱਲ, ਹਰਪ੍ਰੀਤ ਵਿਰਕ,ਅਰਵਿੰਦਰ ਕਾਕੜਾ, ਪੰਮੀਂ ਦੇਵੇਦੀ, ਅਨਿਲ ਫਤਿਹਗੜ੍ਹ, ਸੁਰਿੰਦਰ ਖੀਵਾ, ਗੁਰਸੇਵਕ ਢਿੱਲੋਂ, ਰਮਨ ਸੰਧੂ, ਹਜਾਰਾ ਸਿੰਘ ਚੀਮਾ, ਡਾ ਮਨਜੀਤ ਸਿੰਘ ਬੱਲ, ਅੰਗਰੇਜ ਵਿਰਦੀ, ਦੇਵੀ ਦਿਆਲ ਸ਼ਰਮਾਂ, ਗੁਰਿੰਦਰ ਕਲਸੀ,ਗੁਰਦੇਵ ਪਾਲ ਕੌਰ, ਡਾ ਕੁਲਦੀਪ ਪੁਰੀ, ਸੁਚਾ ਸਿੰਘ ਪਥਨਾਵਾਲ, ਰਾਜਵਿੰਦਰ ਕੌਰ ਅਤੇ ਸਵਰਾਜ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਹਿਤਕਾਰ ਹਾਜਰ ਸਨ।


0 Comments
ਦੋਸਤੋ ਅਗਰ ਰਚਨਾ ਪਸੰਦ ਆਈ ਤਾਂ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਜ਼ਰੂਰ ਲਿਖੋ। ਕਮੈਂਟ ਦੇ ਨਾਲ ਆਪਣਾ ਨਾਮ ਪਤਾ ਵੀ ਜ਼ਰੂਰ ਲਿਖੋ ਜੀ।ਇਸ ਪੋਸਟ ਨੂੰ ਤੁਸੀਂ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਸ਼ੇਅਰ ਵੀ ਕਰ ਸਕਦੇ ਹੋ।ਸ਼ੇਅਰ ਕਰਨ ਲਈ ਇੱਥੇ ਦਿਖਾਈ ਦੇ ਰਹੇ ਸ਼ੋਸਲ ਮੀਡੀਆ ਦੇ ਉਸ ਚਿੰਨ ਉੱਪਰ ਕਲਿੱਕ ਕਰੋ ਜਿਸ ਉੱਪਰ ਤੁਸੀਂ ਪੋਸਟ ਨੂੰ ਸ਼ੇਅਰ ਕਰਨਾ ਹੈ। ਉਸ ਤੋਂ ਬਾਅਦ ਸ਼ੇਅਰ ਕਰ ਦਿਓ।
Friends, if you like the article/story/poetry, then write your thoughts in the comment box. Please write your name and address along with the comment. You can also share this post on your social media account. To share, click on the social media icon on which you want to share the post. After that share it.