ਚੰਡੀਗੜ੍ਹ ਵਿਖੇ ਸੀਪੀਆਈ ਦੀ ਕਨਵੈਨਸ਼ਨ 12 ਜੁਲਾਈ ਨੂੰ


13 ਮੈਂਬਰੀ ਜ਼ਿਲ੍ਹਾ ਕਾਰਜਕਾਰਨੀ ਗਠਿਤ

ਚੰਡੀਗੜ, 28 ਜੂਨ (ਬਿਊਰੋ)

ਸੀਪੀਆਈ, ਚੰਡੀਗੜ੍ਹ ਦੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਅਜੇ ਭਵਨ ਵਿਖੇ ਹੋਈ। ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿਚ ਸੁਰਜੀਤ ਕਾਲੜਾ, ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ ਅਤੇ ਕਰਮ ਸਿੰਘ ਵਕੀਲ ਸ਼ਾਮਿਲ ਹੋਏ।

ਮੀਟਿੰਗ ਦੇ ਸ਼ੁਰੂ ਵਿੱਚ ਵੈਨੇਜ਼ੁਏਲਾ ਵਿਖੇ ਆਏ ਭੁਚਾਲ ਵਿੱਚ ਮਾਰੇ ਗਏ ਨਿਰਦੋਸ਼ਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਵਿਚਾਰ ਵਟਾਂਦਰਿਆਂ ਉਪਰੰਤ ਸਰਬਸੰਮਤੀ ਨਾਲ ਸਰਵਸ੍ਰੀ ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ, ਕਰਮ ਸਿੰਘ ਵਕੀਲ, ਪ੍ਰੀਤਮ ਸਿੰਘ ਹੁੰਦਲ, ਭੁਪਿੰਦਰ ਸਿੰਘ, ਜੋਗਿੰਦਰ ਸ਼ਰਮਾ, ਦਿਲਬਾਗ ਸਿੰਘ, ਗੁਰਚਰਨ ਸਿੰਘ, ਸ਼ਿੰਗਾਰਾ ਸਿੰਘ, ਅੰਮ੍ਰਿਤ ਲਾਲ, ਬਲਕਾਰ ਸਿੱਧੂ, ਸੁਰਜੀਤ ਕਾਲੜਾ ਅਤੇ ਸਤਿਆਵੀਰ ਸਿੰਘ 13 ਮੈਂਬਰੀ ਸੀਪੀਆਈ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ ਕੀਤਾ ਗਿਆ।

ਸਾਥੀ ਰਾਜ ਕੁਮਾਰ ਜ਼ਿਲ੍ਹਾ ਸਕੱਤਰ ਨੇ ਦਸਿਆ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਆਰਥਿਕ, ਰਾਜਨੀਤਿਕ ਅਤੇ ਸਮਾਜਿਕ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕਰਨ ਹਿੱਤ ਇਕ ਕਨਵੈਨਸ਼ਨ 12 ਜੁਲਾਈ 2026 ਨੂੰ ਸਵੇਰੇ 11 ਵਜੇ ਅਜੇ ਭਵਨ, ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਉਨ੍ਹਾਂ ਸਾਰੇ ਸਾਥੀਆਂ ਨੂੰ ਬੇਨਤੀ ਕੀਤੀ ਕਿ ਕਨਵੈਂਸ਼ਨ ਨੂੰ ਸਫਲ ਬਣਾਉਣ ਲਈ ਉਪਰਾਲੇ ਕਰਨ।

ਕਨਵੈਨਸ਼ਨ ਨੂੰ ਸਫ਼ਲ ਕਰਨ ਲਈ ਸਾਥੀ ਦੇਵੀ ਦਿਆਲ ਸਰਮਾ, ਸੁਰਜੀਤ ਕੌਰ ਕਾਲੜਾ, ਕਰਮ ਸਿੰਘ ਵਕੀਲ, ਐਸ ਐਸ ਕਾਲੀਰਮਨਾ ਅਤੇ ਪ੍ਰਲਾਦ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ।

ਅੰਤ ਵਿੱਚ ਧੰਨਵਾਦ ਮਤਾ ਸਾਥੀ ਪ੍ਰੀਤਮ ਸਿੰਘ ਹੁੰਦਲ ਨੇ ਪੇਸ਼ ਕੀਤਾ।


Post a Comment

0 Comments