ਹਰਬੰਸ ਸੋਢੀ ਦੀ ਵਾਰਤਕ ਪੁਸਤਕ ਉਫ਼ ਇਹ ਜ਼ਿੰਦਗੀ ਲੋਕ ਅਰਪਣ
ਚੰਡੀਗੜ੍ਹ 18 ਜੁਲਾਈ(ਬਿਊਰੋ)
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਰਵਾਏ ਗਏ ਇੱਕ ਭਰਵੇਂ ਸਮਾਗਮ ਦੌਰਾਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਉੱਘੇ ਲੇਖਕ ਅਤੇ ਪੱਤਰਕਾਰ ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ (ਪੰਜਾਬੀ ਅਤੇ ਹਿੰਦੀ ) ਦਾ ਲੋਕ ਅਰਪਣ ਸਮਾਗਮ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਕੀਤੀ ਅਤੇ ਸੁਭਾਸ਼ ਭਾਸਕਰ ( ਜਨਰਲ ਸਕੱਤਰ ਸਾਹਿਤ ਅਕਾਦਮੀ ਚੰਡੀਗੜ੍ਹ ) ਇਸ ਮੌਕੇ ਮੁੱਖ ਮਹਿਮਾਨ ਸਨ। ਸਭਾ ਦੇ ਪ੍ਰਧਾਨ ਦੀਪਕ ਸ਼ਰਮਾਂ ਚਨਾਰਥਲ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਹਰਬੰਸ ਸੋਢੀ ਕਮਾਲ ਦਾ ਲੇਖਕ ਹੈ ਜੋ ਵੱਡੇ ਤੋਂ ਵੱਡਾ ਵਿਅੰਗ ਵੀ ਸਹਿਜ ਰੂਪ ਵਿੱਚ ਕਰ ਜਾਂਦਾ ਹੈ। ਸਭਾ ਦੇ ਸਕੱਤਰ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਪੁਸਤਕ ਪਾਠਕਾਂ ਨੂੰ ਜ਼ਿੰਦਗੀ ਦੀਆਂ ਉਨ੍ਹਾਂ ਤਲਖ਼ ਹਕੀਕਤਾਂ ਤੋਂ ਜਾਣੂੰ ਕਰਵਾਉਂਦੀ ਹੈ ਜੋ ਅਕਸਰ ਸਾਡੀ ਨਜ਼ਰ ਤੋਂ ਓਹਲੇ ਰਹਿ ਜਾਂਦੀਆਂ ਹਨ। ਡਾ. ਅਵਤਾਰ ਸਿੰਘ ਪਤੰਗ ਨੇ ਪਰਚਾ ਪੜ੍ਹਦਿਆਂ ਕਿਹਾ ਕਿ ਕਿਤਾਬ ਦਾ ਵਿਸ਼ਾ ਵਸਤੂ ਬਾ ਕਮਾਲ ਹੈ ਤੇ ਇਸ ਦੀ ਤਰਤੀਬ ਵਾਰ ਸਿਰਜਣਾ ਲਈ ਲੇਖਕ ਵਧਾਈ ਦਾ ਪਾਤਰ ਹੈ। ਹਿੰਦੀ ਵਾਲੀ ਪੁਸਤਕ ਦਾ ਪਰਚਾ ਪੜ੍ਹਦਿਆਂ ਡਾ. ਸੱਤਿਆਪਾਲ ਸਹਿਗਲ ਨੇ ਕਿਹਾ ਕਿ ਇਹ ਕਿਤਾਬ ਸਮਾਜਿਕ ਜੀਵਨ ਦੀਆਂ ਵੱਖ-ਵੱਖ ਪਰਤਾਂ ਨੂੰ ਫਰੋਲਦੀ ਹੋਈ ਸੱਚ ਨੂੰ ਪਾਠਕਾਂ ਦੇ ਸਨਮੁੱਖ ਰੱਖਦੀ ਹੈ। ਮੁੱਖ ਮਹਿਮਾਨ ਵੱਜੋਂ ਬੋਲਿਦਆਂ ਸੁਭਾਸ਼ ਭਾਸਕਰ ਨੇ ਕਿਹਾ ਕਿ ਇਹ ਕਿਤਾਬ ਜ਼ਿੰਦਗੀ ਦੇ ਯਥਾਰਥ ਨੂੰ ਪੇਸ਼ ਕਰਦੀ ਹੈ ਅਤੇ ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਤੁਸੀਂ ਇਸ ਨੂੰ ਕਿਤੋਂ ਵੀ ਖੋਲ੍ਹ ਕੇ ਪੜ੍ਹ ਸਕਦੇ ਹੋ ਇਸਦੀ ਰੌਚਿਕਤਾ ਪਾਠਕ ਨੂੰ ਆਪਣੇ ਨਾਲ ਜੋੜੀ ਰੱਖਦੀ ਹੈ । ਪ੍ਰਧਾਨਗੀ ਭਾਸ਼ਨ ਪੇਸ਼ ਕਰਦਿਆਂ ਮਨਮੋਹਨ ਸਿੰਘ ਦਾਊਂ ਨੇ ਕਿਹਾ ਕਿ ਕਿਸੇ ਵੀ ਲਿਖਤ ਵਿੱਚ ਲੇਖਕ ਦੀ ਵੇਦਨਾ ਅਤੇ ਸੰਵੇਦਨਾ ਦਾ ਹੋਣਾ ਜ਼ਰੂਰੀ ਹੈ । ਉਨਾਂ ਕਿਹਾ ਕਿ ਇਹ ਪੁਸਤਕ ਅਜੋਕੇ ਸਮੇਂ ਤੇ ਤਬਸਰਾ ਕਰਦੀ ਹੋਈ ਪਾਠਕ ਨੂੰ ਬੀਤੇ ਸਮੇਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ ਦਾਰਸ਼ਨਿਕਤਾ ਦੇ ਦਰਸ਼ਨ ਹੁੰਦੇ ਹਨ । ਅਜਿਹਿਆਂ ਪੁਸਤਕਾਂ ਬਾਰੇ ਸਾਹਿਤ ਵਿੱਚ ਚਰਚਾ ਲਗਾਤਾਰ ਹੋਣੀ ਚਾਹੀਦੀ ਹੈ । ਸਭਾ ਦੇ ਸਾਬਕਾ ਪ੍ਰਧਾਨ ਬਲਕਾਰ ਸਿੱਧੂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ।
ਅੱਜ ਦੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੇਖਕਾਂ ਨੇ ਸ਼ਿਰਕਤ ਕੀਤੀ।

0 Comments
ਦੋਸਤੋ ਅਗਰ ਰਚਨਾ ਪਸੰਦ ਆਈ ਤਾਂ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਜ਼ਰੂਰ ਲਿਖੋ। ਕਮੈਂਟ ਦੇ ਨਾਲ ਆਪਣਾ ਨਾਮ ਪਤਾ ਵੀ ਜ਼ਰੂਰ ਲਿਖੋ ਜੀ।ਇਸ ਪੋਸਟ ਨੂੰ ਤੁਸੀਂ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਸ਼ੇਅਰ ਵੀ ਕਰ ਸਕਦੇ ਹੋ।ਸ਼ੇਅਰ ਕਰਨ ਲਈ ਇੱਥੇ ਦਿਖਾਈ ਦੇ ਰਹੇ ਸ਼ੋਸਲ ਮੀਡੀਆ ਦੇ ਉਸ ਚਿੰਨ ਉੱਪਰ ਕਲਿੱਕ ਕਰੋ ਜਿਸ ਉੱਪਰ ਤੁਸੀਂ ਪੋਸਟ ਨੂੰ ਸ਼ੇਅਰ ਕਰਨਾ ਹੈ। ਉਸ ਤੋਂ ਬਾਅਦ ਸ਼ੇਅਰ ਕਰ ਦਿਓ।
Friends, if you like the article/story/poetry, then write your thoughts in the comment box. Please write your name and address along with the comment. You can also share this post on your social media account. To share, click on the social media icon on which you want to share the post. After that share it.